Friday, 2 August 2019

ਹੁਣ ਮੈਂ ਤੈਨੂੰ ਯਾਦ ਨਹੀ ਕਰਦੀ...

ਹੁਣ ਮੈਂ ਤੈੰਨੂੰ ਯਾਦ
ਨਹੀ ਕਰਦੀ
ਯਾਦ ਤਾਂ ਮੈਂ ਤੈਨੂੰ ਕਦੇ ਵੀ
ਨਹੀ ਕੀਤਾ ...

ਯਾਦ ਕਿਵੇਂ ਕਰਦੀ ਤੈਨੂੰ
ਤੂ ਹੀ ਬਤਾ ਮੈਨੂੰ ,
ਪਹਿਲਾਂ ਤਾਂ ਤੂੰ ਮੈਨੂੰ
ਤੇਰੇ ਭੁਲ ਜਾਣ ਦਾ ਤਰੀਕਾ
ਹੀ ਦਸ ਜਾ ...

ਜਦੋਂ ਤੈਨੂੰ ਭੁਲ ਜਾਵਾਂਗੀ
ਉਸ ਦਿਨ ਤੋਂ
ਤੈਨੂੰ ਯਾਦ ਕਰਨ ਲੱਗਾਂਗੀ
ਹੁਣ ਮੈਂ ਤੈਨੂੰ ਯਾਦ ਨਹੀ ਕਰਦੀ ...

1 comment:

  1. ਕਿਸੇ ਨੂੰ ਭੁਲਨਾ ਇਨਾਂ ਵੀ ਅਸਾਨ ਨਹੀਂ ਹੈ।ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ ਹੈ ਦਿਲ ਦੀਆਂ ਗੱਲਾਂ ਨੂੰ 👌🙏🙏🙏

    ReplyDelete