Tuesday, 29 November 2016

ਜਿਵੇਂ ਪੱਤਝੜ ਦਾ ਰੁੱਖ

ਮਨ ਪੰਛੀ
ਲੱਭਦਾ ਰਿਹਾ
ਇਕ ਠਿਕਾਣਾ।

ਬਣਾਉਣਾ ਚਾਹੁੰਦਾ ਸੀ
ਇਕ ਛੋਟਾ ਜਿਹਾ ਆਲਣਾ
ਤੇਰੇ ਮਨ ਵਿੱਚ। 

ਭਟਕਦਾ ਰਿਹਾ 
ਇੱਧਰ -ਉੱਧਰ 
ਤਰਸਦਾ ਰਿਹਾ 
ਤੇਰੀ ਇਕ ਨਜ਼ਰ ਨੂੰ। 

ਚਾਹੁੰਦਾ ਸੀ 
ਤੇਰੀ ਖੁੱਲ੍ਹੀ ਬਾਹਾਂ ਦਾ 
ਸਦਾ ,
ਤੇਰੇ ਮਨ ਚ ਰਹਿਣ ਦਾ 
ਇਸਰਾਰ।

ਪਰ ਤੂੰ ਤਾਂ
ਖੜਾ ਹੀ ਰਿਹਾ
ਉਦਾਸ ਜਿਹਾ,
ਜਿਵੇਂ ਪੱਤਝੜ ਦਾ
ਰੁੱਖ ਹੋਵੇਂ ।










No comments:

Post a Comment